ਗਾਂਧੀ ਜਯੰਤੀ ਮੌਕੇ ਭਾਜਪਾ ਵੱਲੋਂ ਸਫ਼ਾਈ ਅਭਿਆਨ, ਕੇਵਲ ਸਿੰਘ ਢਿੱਲੋਂ ਸਮੇਤ ਆਗੂਆਂ ਤੇ ਵਰਕਰਾਂ ਨੇ ਲਿਆ ਹਿੱਸਾ

ਹਾਤਮਾ ਗਾਂਧੀ ਦੀ ਜਯੰਤੀ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਫ਼ਾਈ ਅਭਿਆਨ ਚਲਾਇਆ ਗਿਆ। ਇਹ ਆਯੋਜਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਕੀਤਾ ਗਿਆ।
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ। ਇਸ ਮੌਕੇ ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੀ ਪਾਰਟੀ ਵਰਕਰਾਂ ਨਾਲ ਮਿਲ ਕੇ ਸਫ਼ਾਈ ਕੀਤੀ।
ਦੱਸਿਆ ਗਿਆ ਕਿ ਪੰਜਾਬ ਭਾਜਪਾ ਦੀ ਦੋ ਰੋਜ਼ਾ ਜਥੇਬੰਦਕ ਮੀਟਿੰਗ ਪੰਚਕੂਲਾ ਦੇ ਇੱਕ ਹੋਟਲ ਵਿੱਚ ਚੱਲ ਰਹੀ ਹੈ। ਇਸੇ ਦੇ ਮੱਦੇਨਜ਼ਰ ਗਾਂਧੀ ਜਯੰਤੀ ਮੌਕੇ ਅੱਜ ਸਵੇਰੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ।
ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਸਵੱਛਤਾ ਦਾ ਸੰਦੇਸ਼ ਦਿੱਤਾ। ਪਾਰਟੀ ਵੱਲੋਂ ਇਸ ਆਯੋਜਨ ਨੂੰ ‘ਸੇਵਾ ਸੰਕਲਪ ਅਭਿਆਨ’ ਤਹਿਤ ਲੋਕ ਸੇਵਾ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਨਾਲ ਜੋੜਿਆ ਗਿਆ।
