ਕਾਂਗਰਸ ਨੇ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਾਇਆ, 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਨਜ਼ਰ
Read in English
ਕਾਂਗਰਸ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਲਈ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦਾ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤਾ ਹੈ।
ਪਾਇਲਟ ਨੇ ਭੂਪੇਸ਼ ਬਘੇਲ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਹੁਣ ਅਸਾਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਨਿਯੁਕਤੀ ਏਆਈਸੀਸੀ ਦੇ ਜਨਰਲ ਸਕੱਤਰ (ਜਥੇਬੰਦਕ) ਕੇ.ਸੀ. ਵੇਣੂਗੋਪਾਲ ਵੱਲੋਂ 6 ਸਤੰਬਰ ਨੂੰ ਜਾਰੀ ਹੁਕਮਾਂ ਰਾਹੀਂ ਪਾਰਟੀ ਦੇ ਵੱਡੇ ਜਥੇਬੰਦਕ ਫੇਰਬਦਲ ਤਹਿਤ ਕੀਤੀ ਗਈ।
ਇਹ ਤਬਦੀਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਪਾਇਲਟ ਜ਼ਿਲ੍ਹਾ ਪ੍ਰਧਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਪਾਰਟੀ ਆਗੂਆਂ ਤੋਂ ਫੀਡਬੈਕ ਲੈ ਰਹੇ ਹਨ। ਪਾਰਟੀ ਆਗੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੁਨਰਗਠਨ ਬਾਰੇ ਸਪਸ਼ਟਤਾ ਦੀ ਉਡੀਕ ਕਰ ਰਹੇ ਹਨ, ਜਦਕਿ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ।
